ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖਾਂ ਦੀ ਸਰਬਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੋਮਵਾਰ ਨੂੰ 'ਗੁਰੂ ਦੋਖੀ' ਅਤੇ 'ਖਾਲਸਾ ਪੰਥ ਵਿਰੋਧੀ' ਕਰਾਰ ਦਿੱਤਾ ਹੈ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ, "ਗੁਰੂ ਖਾਲਸਾ ਪੰਥ ਇਨ੍ਹਾਂ ਨੂੰ ਕਦੇ ਵੀ ਮੂੰਹ ਨਾ ਲਗਾਵੇ।". ਮਾਹਰਾਂ ਮੁਤਾਬਕ, "ਮੂੰਹ ਨਾ ਲਗਾਉਣ" ਦਾ ਭਾਵ ਹੈ ਕਿ ਸੰਗਤ ਉਨ੍ਹਾਂ ਨਾਲ ਸਹਿਯੋਗ ਨਾ ਕਰੇ।