ਕੈਨੇਡਾ ਦੇ ਐਡਮੰਟਨ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਐਡਮੰਟਨ ਪੁਲਿਸ ਸਰਵਿਸ (ਈਪੀਐੱਸ) ਮੁਤਾਬਕ, ਉਹ ਦੱਖਣ-ਪੂਰਬੀ ਐਡਮੰਟਨ ਵਿੱਚ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ 'ਚ ਹੋਈਆਂ ਮੌਤਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ, ਘਟਨਾ ਦੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪਹੁੰਚੀ ਪੁਲਿਸ ਨੂੰ ਜ਼ਖਮੀ ਹਾਲਤ ਵਿੱਚ 2 ਨੌਜਵਾਨ ਮਿਲੇ ਸਨ, ਜਿਨ੍ਹਾਂ ਦੀ ਮੈਡੀਕਲ ਦੇਖਭਾਲ ਦੌਰਾਨ ਮੌਕੇ 'ਤੇ ਹੀ ਮੌਤ ਹੀ ਗਈ।