ਤਾਰਾਂਵਾਲਾ ਪੁਲ ਨੇੜੇ ਸਥਿਤ ਦਰਗਾਹ ’ਤੇ ਮੱਥਾ ਟੇਕਣ ਆਏ ਦੋ ਨੌਜਵਾਨਾਂ ’ਤੇ ਛੇ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ ਆਕਾਸ਼ਦੀਪ ਅਤੇ ਸ਼ਰਨਦੀਪ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਦੋਵਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਮਲੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੋ ਨਾਮਜ਼ਦ ਅਤੇ ਚਾਰ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ.