ਪੰਜਾਬ ਵਿੱਚ ਸਨੀਵਾਰ ਨੂੰ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਨਤੀਜੇ ਆ ਗਏ ਹਨ। ਪੰਜਾਬ ਦੀ ਸੱਤਾਧਾਰੀ ਪਾਰਟੀ, ਆਮ ਆਦਮੀ ਪਾਰਟੀ, ਨੇ ਤਿੰਨ ਸੀਟਾਂ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਉੱਤੇ ਜਿੱਤ ਹਾਸਲ ਕੀਤੀ ਹੈ, ਜਦਕਿ ਕਾਂਗਰਸ ਸਿਰਫ਼ ਇੱਕ ਬਰਨਾਲਾ ਸੀਟ ਹੀ ਜਿੱਤ ਸਕੀ ਹੈ। ਇਨ੍ਹਾਂ ਨਤੀਜਿਆਂ ਤੋਂ ਬਾਅਦ ਪੰਜਾਬ ਵਿਧਾਨ ਸਭਾ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ 92 ਤੋਂ ਵਧ ਕੇ 94 ਸੀਟਾਂ ਹੋ ਗਈਆਂ ਹਨ, ਜਦਕਿ ਕਾਂਗਰਸ ਦੀਆਂ 18 ਤੋਂ ਘਟ.