ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਆਪਣੀ ਹੀ ਸਰਕਾਰ ਵਿਰੁੱਧ ਸ਼ਨੀਵਾਰ ਨੂੰ ਮੋਰਚਾ ਖੋਲ੍ਹ ਦਿੱਤਾ। ਸੁਖਵੀਰ ਸਿੰਘ ਮਾਈਸਰਖਾਨਾ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣੇ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਦਾ ਮੁੱਦਾ ਚੁੱਕਿਆ ਅਤੇ ਅਗਲੀਆਂ ਚੋਣਾਂ ਵਿੱਚ ਟਿਕਟ ਮਿਲਣ ਜਾਂ ਨਾ ਮਿਲਣ ਨੂੰ ਲੈ ਕੇ 'ਬੇਪ੍ਰਵਾਹ' ਹੋਣ ਦਾ ਦਾਅਵਾ ਕੀਤਾ।