pਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਵਿਦਿਆਰਥੀਆਂ ਨੂੰ ਰੋਜ਼ਾਨਾ ਦੀ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਗਿਆਨ, ਸਿਰਜਣਾਤਮਕ ਗਤੀਵਿਧੀਆਂ ਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਖੁਰਾਣਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਕੂਲ ਹੈੱਡ ਮਿਸਟ੍ਰੈੱਸ ਵੀਨਾ ਅਰੋੜਾ ਦੀ ਅਗਵਾਈ ਹੇਠ ਬੈਗਲੈੱਸ ਡੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਗਿਆਨਵਰਧਕ, ਮਨੋਰੰਜਕ ਤੇ ਵਿਹਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ.