pਸਟਾਫ ਰਿਪੋਰਟਰ•, ਪੰਜਾਬੀ ਜਾਗਰਣ•, ਪਟਿਆਲਾ : ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 8 ਨਵੰਬਰ ਨੂੰ 101 ਵਿਅਕਤੀਆਂ ਦਾ ਜਥਾ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਬੰਦੀ ਛੋੜ ਦਿਵਸ ਮੌਕੇ ਇਹ ਜਥਾ ਚੰਡੀਗੜ੍ਹ ਦੇ ਸੈਕਟਰ-22 ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਕਾਲੇ ਚੋਲੇ ਪਹਿਨ ਕੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰੇਗਾ।