ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਕੂਲ ਵਿੱਚ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ. pਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਵਿਜੇ ਗੋਇਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ’ਚ ਸਕੂਲ ਦੀ ਪ੍ਰਿੰਸੀਪਲ ਸੀਮਾ ਉੱਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਤੇ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ।