Panjab University New VC : ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (PU) ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਮੌਜੂਦਾ ਕੁਲਪਤੀ ਪ੍ਰੋ. ਟੰਕੇਸ਼ਵਰ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ. ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ 9 ਨਵੰਬਰ 2026 ਨੂੰ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਟੰਕੇਸ਼ਵਰ ਕੁਮਾਰ ਦੀ ਨਿਯੁਕਤੀ ਅਹੁਦਾ ਸੰਭਾਲਣ ਦੀ ਤਰੀਕ ਤੋਂ ਅਗਲੇ ਤਿੰਨ ਸਾਲਾਂ ਲਈ ਕੀਤੀ ਗਈ ਹੈ।