ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਕਈਆਂ ਦੇ ਨੀਂਹ-ਪੱਥਰ ਰੱਖੇ। ਹਰਿਆਣਾ ਅਤੇ ਚੰਡੀਗੜ੍ਹ ਤੋਂ ਬਾਅਦ ਪ੍ਰਧਾਨ ਮੰਤਰੀ ਜਲੰਧਰ ਦੌਰੇ 'ਤੇ ਆਏ। ਕਰੀਬ ਪੰਜ ਮਹੀਨਿਆਂ ਬਾਅਦ ਪ੍ਰਧਾਨ ਮੰਤਰੀ ਦੂਜੀ ਵਾਰ ਜਲੰਧਰ ਪਹੁੰਚੇ ਹਨ। ਇਸ ਕਰਕੇ ਸਿਆਸੀ ਆਗੂਆਂ ਅਤੇ ਰਾਜਨੀਤਕ ਮਾਮਲਿਆਂ ਦੇ ਜਾਣਕਾਰਾਂ ਦੀ ਨਜ਼ਰ ਇਸ ਫੇਰੀ 'ਤੇ ਰਹੀ, ਕਿਉਂਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ.