Blood Sugar : ਭਾਰਤ ਵਿੱਚ ਸ਼ੂਗਰ (Diabetes) ਦੀ ਸਮੱਸਿਆ ਤੇਜ਼ੀ ਨਾਲ ਵਧ ਰਹੀ ਹੈ। ਚਿੰਤਾ ਦੀ ਗੱਲ ਇਹ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੁੰਦਾ ਕਿ ਉਨ੍ਹਾਂ ਦੇ ਸਰੀਰ ਵਿੱਚ ਬਲੱਡ ਸ਼ੂਗਰ ਦਾ ਪੱਧਰ ਵਧਿਆ ਹੋਇਆ ਹੈ. ਕਈ ਵਾਰ ਇਸ ਬਿਮਾਰੀ ਦੇ ਸ਼ੁਰੂਆਤੀ ਦੌਰ ਵਿੱਚ ਕੋਈ ਖਾਸ ਲੱਛਣ ਵੀ ਦਿਖਾਈ ਨਹੀਂ ਦਿੰਦੇ। ਇਸੇ ਕਾਰਨ ਲੋਕ ਸਮੇਂ ਸਿਰ ਜਾਂਚ ਨਹੀਂ ਕਰਵਾਉਂਦੇ ਅਤੇ ਬਿਮਾਰੀ ਦਾ ਪਤਾ ਦੇਰ ਨਾਲ ਲੱਗਦਾ ਹੈ।