ਆਲ ਇੰਡੀਆ ਕਾਂਗਰਸ ਕਮੇਟੀ ਨੇ ਆਖ਼ਰਕਾਰ ਲੰਮੀ ਉਡੀਕ ਮਗਰੋਂ ਬੁੱਧਵਾਰ ਸ਼ਾਮੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ 'ਚ ਬਿਨਾਂ ਕੋਈ ਫੇਰਬਦਲ ਕੀਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚਾਰ ਪ੍ਰਮੁੱਖ ਕਮੇਟੀਆਂ ਦਾ ਐਲਾਨ ਤਾਂ ਕਰ ਦਿੱਤਾ ਪਰ ਪਾਰਟੀ ਦੇ ਕੁਝ ਆਗੂਆਂ ਦੀ ਇਸ ਮਾਮਲੇ ਉੱਤੇ ਵੱਟੀ 'ਚੁੱਪੀ' ਕੁਝ ਹੋਰ ਸੰਕੇਤ ਦੇ ਰਹੀ ਹੈ। ਖ਼ਾਸ ਤੌਰ ਉੱਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਿਨ੍ਹਾਂ ਨੂੰ ਕਾਂਗਰਸ ਵੱਲੋਂ ਪੰਜਾਬ ਇਕਾਈ ਦਾ ਚੋਣ ਪ੍ਰਚਾਰ ਕਮੇਟੀ ਦਾ ਮੁਖੀ.