pਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਗੈਸ ਏਜੰਸੀ ਵਰਕਰ ਯੂਨੀਅਨ ਈਫਟੂ ਦੇ ਆਗੂਆਂ ਤੇ ਵਰਕਰਾਂ ਨੂੰ ਤ੍ਰਿਪੜੀ ਪੁਲਿਸ ਵੱਲੋਂ ਸੁਰਿੰਦਰਾ ਗੈਸ ਸਰਵਿਸ ਦੇ ਸਟੋਰ ਵਿਖੇ ਲਗਾਏ ਧਰਨੇ ਦੌਰਾਨ ਹਿਰਾਸਤ ਵਿਚ ਲੈ ਲਿਆ ਗਿਆ। ਇਸ ਕਾਰਵਾਈ ਦਾ ਪਤਾ ਲੱਗਣ ’ਤੇ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਥਾਣੇ ਪਹੁੰਚੇ ਤੇ ਗ੍ਰਿਫ਼ਤਾਰ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਵਾਇਆ।