ਜਿਵੇਂ-ਜਿਵੇਂ ਠੰਡ ਵਧਦੀ ਹੈ, ਬੱਚਿਆਂ ਵਿੱਚ ਜ਼ੁਕਾਮ, ਖੰਘ ਅਤੇ ਫਲੂ ਹੋਣ ਦਾ ਖਤਰਾ ਵੀ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਕੱਪੜਿਆਂ ਅਤੇ ਖੁਰਾਕ ਤੋਂ ਲੈ ਕੇ ਸਾਫ਼-ਸਫ਼ਾਈ ਤੱਕ, ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ? ਸਰਦੀਆਂ ਦੇ ਮੌਸਮ ਵਿੱਚ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਮੌਸਮ ਦੌਰਾਨ ਆਮ ਜ਼ੁਕਾਮ, ਖੰਘ ਅਤੇ ਫਲੂ ਵਰਗੀਆਂ ਬਿਮਾਰੀਆਂ ਅਕਸਰ ਹੋ ਜਾਂਦੀਆਂ ਹਨ। ਛੋਟੇ ਬੱਚਿਆਂ ਨੂੰ ਇਨਫੈਕਸ਼ਨ (ਲਾਗ) ਹੋਣ ਦਾ ਖਤਰਾ ਵੀ ਰਹਿੰਦਾ ਹੈ.