ਪੁਲ ਦਾ ਵੱਡਾ ਹਿੱਸਾ ਅਚਾਨਕ ਟੁੱਟ ਕੇ ਹੇਠਾਂ ਧਸ ਗਿਆ, ਜਿਸ ਕਾਰਨ ਦੋਵੇਂ ਟਰੱਕ ਟੁੱਟੇ ਹੋਏ ਹਿੱਸੇ. ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਚ ਅੱਜ ਸਵੇਰੇ ਇੱਕ ਹਾਦਸਾ ਵਾਪਰਿਆ, ਜਿੱਥੇ ਪਿੰਡ ਪਸਿਆਣਾ ਨੇੜੇ ਭਾਖੜਾ ਨਹਿਰ ਉੱਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲ ਤੋਂ ਟਰੱਕ ਲੰਘ ਰਹੇ ਸਨ। ਅਚਾਨਕ ਪੁਲ ਦਾ ਇੱਕ ਹਿੱਸਾ ਢਹਿ ਜਾਣ ਕਾਰਨ ਦੋ ਟਰੱਕ ਪੁਲ ‘ਚ ਹੀ ਫਸ ਗਏ ਤੇ ਨਹਿਰ ‘ਚ ਲਟਕ ਗਏ।