ਅਕਾਲ ਤਖ਼ਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਇਜਲਾਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੂੰ 'ਨਵੇਂ' ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਹੈ। ਇਸ ਦੇ ਨਾਲ ਹੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੇ ਚੇਅਰ-ਪਰਸਨ ਵਜੋਂ ਨਿਯੁਕਤ ਕੀਤਾ ਗਿਆ ਹੈ। ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ 2024 ਨੂੰ ਜਾਰੀ ਹੋਏ ਹੁਕਮਨਾਮੇ ਦੇ ਮੁਤਾਬਕ, ਅਕਾਲੀ ਦਲ ਦੀ ਨਵੀਂ ਭਰਤੀ ਅਤੇ ਪੁਨਰਗਠਨ ਲਈ ਇੱਕ ਸੱਤ ਮੈਂਬਰੀ ਕਮੇਟੀ (ਹੁਣ 5 ਮੈਂਬਰੀ) ਬਣਾਈ ਗਈ ਸੀ।