ਸੋਸ਼ਲ ਮੀਡੀਆ 'ਤੇ ਇੱਕ ਨੌਜਵਾਨ ਦੀ ਕੁਝ ਲੋਕਾਂ ਵੱਲੋਂ ਡੰਡਿਆਂ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਨੌਜਵਾਨ ਦੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਇਹ ਘਟਨਾ 15 ਅਕਤੂਬਰ ਸਵੇਰੇ 7 ਵਜੇ ਦੇ ਕਰੀਬ ਵਾਪਰੀ ਸੀ। ਪਰ ਇਸ ਦੀ ਵੀਡੀਓ ਕਰੀਬ 10 ਦਿਨ ਬਾਅਦ 25 ਅਕਤੂਬਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਹਰਕਤ ਵਿੱਚ ਆਇਆ ਹੈ।