ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ 'ਕਮਲ ਕੌਰ ਭਾਬੀ' ਦੇ ਕਤਲ ਮਾਮਲੇ ਵਿੱਚ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਾਰਤ ਲਿਆਂਦਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਪੋਸਟ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਲੁਧਿਆਣਾ ਦੀ ਕੰਚਨ ਕੁਮਾਰੀ ਉਰਫ਼ 'ਕਮਲ ਕੌਰ ਭਾਬੀ' ਦੀ ਲਾਸ਼ ਬਠਿੰਡਾ ਦੇ ਭੁੱਚੋਂ ਕਲਾਂ ਕਸਬੇ ਵਿੱਚ ਪੈਂਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਗੱਡੀ ਵਿੱਚੋਂ 11 ਜੂਨ ਸ਼ਾਮ ਨੂੰ ਬਰਾਮਦ ਹੋਈ ਸੀ।