Ludhiana News: ਲੁਧਿਆਣਾ ਵਿੱਚ ਨਗਰ ਨਿਗਮ ਜ਼ੋਨ ਸੀ ਦੇ ਤਹਿਬਾਜ਼ਾਰੀ ਇੰਸਪੈਕਟਰ ਲਖਬੀਰ ਸਿੰਘ ਨੂੰ ਨਗਰ ਨਿਗਮ ਕਮਿਸ਼ਨਰ ਨੇ ਮੁਅੱਤਲ ਕਰ ਦਿੱਤਾ ਹੈ। ਕਮਿਸ਼ਨਰ ਨੇ ਇਹ ਕਾਰਵਾਈ ਕਬਜ਼ਾ ਹਟਾਊ ਮੁਹਿੰਮ ਦੌਰਾਨ ਹਟਾਏ ਗਏ ਨਾਜਾਇਜ਼ ਕਬਜ਼ੇ ਇੱਕ ਦਿਨ ਦੇ ਅੰਦਰ ਹੀ ਮੁੜ ਹੋਣ ਕਰਕੇ ਕੀਤੀ। ਜਾਣਕਾਰੀ ਮੁਤਾਬਕ, ਆਤਮ ਨਗਰ ਇਲਾਕੇ ਵਿੱਚ ਸੜਕਾਂ ਅਤੇ ਬਾਜ਼ਾਰਾਂ ਵਿੱਚ ਰੇਹੜੀ-ਫੜੀਆਂ ਵਾਲਿਆਂ ਵਲੋਂ ਕਬਜ਼ੇ ਕਰਨ ਕਰਕੇ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਤਹਿਬਾਜ਼ਾਰੀ ਸ਼ਾਖਾ ਦੀ ਜ਼ਿੰਮੇਵਾਰੀ.