ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਅਤੇ ਗਲਤ ਵਰਤੋਂ ਸਿਹਤ ਖੇਤਰ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ। ਇਨ੍ਹਾਂ ਦਵਾਈਆਂ ਦੀ ਲਗਾਤਾਰ ਗਲਤ ਵਰਤੋਂ ਕਾਰਨ ਬੈਕਟੀਰੀਆ ਇਨ੍ਹਾਂ ਦੇ ਖ਼ਿਲਾਫ਼ ਰੋਧਕ ਸ਼ਕਤੀ ਵਿਕਸਿਤ ਕਰ ਰਹੇ ਹਨ, ਜਿਸ ਨਾਲ ਆਮ ਇਨਫੈਕਸ਼ਨਾਂ ਦਾ ਇਲਾਜ ਕਰਨਾ ਵੀ ਮੁਸ਼ਕਲ ਹੋ ਸਕਦਾ. ਭਾਰਤ ਵਿਚ ਐਂਟੀਬਾਇਓਟਿਕ ਦਵਾਈਆਂ ਦੇ ਬੇਅਸਰ ਹੋਣ ਦਾ ਖ਼ਤਰਾ ਤੇਜ਼ੀ ਨਾਲ ਵਧ ਰਿਹਾ ਹੈ। ਹੁਣ ਆਮ ਇਨਫੈਕਸ਼ਨ ਪੈਦਾ ਕਰਨ ਵਾਲੇ ਬੈਕਟੀਰੀਆ ਵੀ ਦਵਾਈਆਂ ਨੂੰ ਮਾਤ ਦੇ ਰਹੇ.