ਰੋਜ਼ਗਾਰ ਦੀ ਭਾਲ ਚ ਗ੍ਰੀਸ ਗਏ ਜਲੰਧਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਸੰਘੇੜਾ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ਵਿਚ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (26) ਅਤੇ ਗੁਰਵਿੰਦਰ ਸਿੰਘ (23) ਵਜੋਂ ਹੋਈ ਸੀ। ਦੋਵਾਂ ਦੀਆਂ ਮ੍ਰਿਤਕ ਦੇਹਾਂ ਕਤਲ ਤੋਂ 18 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਪੰਜਾਬ ਪਹੁੰਚੀਆਂ ਸਨ ਅਤੇ ਸ਼ਨੀਵਾਰ ਪਿੰਡ ਸੰਘੇੜਾ ਚ ਸੈਂਕੜੇ ਲੋਕਾਂ ਦੀ ਹਾਜ਼ਰੀ ਚ ਦੋਵਾਂ ਭਰਾਵਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।