ਅੰਮ੍ਰਿਤਸਰ ਪੂਰਬੀ ਹਲਕੇ ਤੋਂ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਦੇ ਹਾਲ ਹੀ ਵਿੱਚ ਦਿੱਤੇ ਬਿਆਨਾਂ ਨੇ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਵਿੱਚ ਵਿਵਾਦ ਖੜ੍ਹਾ ਕਰ ਦਿੱਤਾ ਹੈ। ਹਾਲਾਂਕਿ ਕਾਂਗਰਸ ਪਾਰਟੀ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ ਪਰ ਬਾਵਜੂਦ ਇਸ ਦੇ ਉਨ੍ਹਾਂ ਦੇ ਸਖ਼ਤ ਤੇਵਰ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰਨਾਂ ਸੀਨੀਅਰ ਆਗੂਆਂ ਖਿਲਾਫ਼ ਬਰਕਰਾਰ ਹਨ।