ਸ਼ਾਹਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਮਲਸੀਆਂ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਇਸ ਭਿਆਨਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਨੌਜਵਾਨ ਗੱਡੀ ਦੇ ਅੰਦਰ ਹੀ ਫਸ ਗਏ।