ਲੁਧਿਆਣਾ ਵਿੱਚ ਇੱਕ ਸਿੱਖ ਟੈਕਸੀ ਚਾਲਕ ਨਾਲ ਕਥਿਤ ਸਰੀਰਕ ਤਸ਼ੱਦਦ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਹੁਣ ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਉਨ੍ਹਾਂ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਜਿਨ੍ਹਾਂ ਉੱਤੇ ਤਸ਼ੱਦਦ ਕਰਨ ਦੇ ਇਲਜ਼ਾਮ ਲੱਗੇ ਹਨ। ਇਸਦੇ ਨਾਲ ਹੀ ਟੈਕਸੀ ਚਾਲਕ ਨਾਲ ਤਕਰਾਰ ਕਰਨ ਵਾਲੇ ਦੂਜੇ ਵਾਹਨ ਸਵਾਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੀ ਵੱਖਰੀ ਐੱਫਆਈਆਰ ਦਰਜ ਕੀਤੀ ਗਈ ਹੈ।